ढकोली निवासियों ने पहलगाम हमले के विरोध में कैंडल मार्च निकाला

ਪਹਿਲਗਾਮ ਹਮਲੇ ਦੇ ਵਿਰੋਧ ਢਕੋਲੀ ਵਾਸੀਆਂ ਨੇ ਕੱਢਿਆ ਕੈਂਡਲ ਮਾਰਚ
ਜ਼ੀਰਕਪੁਰ, 23 ਅਪ੍ਰੈਲ
ਜੰਮੂ-ਕਸ਼ਮੀਰ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਪਹਿਲਗਾਮ ‘ਚ ਮੰਗਲਵਾਰ ਦੁਪਹਿਰ ਨੂੰ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ‘ਚ 26 ਮਾਸੂਮ ਲੋਕ ਮਾਰੇ ਗਏ। ਅੱਤਵਾਦੀਆਂ ਨੇ ਲੋਕਾਂ ਦੀ ਧਾਰਮਿਕ ਪਛਾਣ ਪੁੱਛਣ ‘ਤੇ ਉਨ੍ਹਾਂ ‘ਤੇ ਗੋਲੀਆਂ ਚਲਾਈਆਂ। ਇਸ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਲੋਕ ਇਸ ਹਮਲੇ ਨੂੰ ਲੈ ਕੇ ਗੁੱਸੇ ਵਿੱਚ ਹਨ। ਇਸ ਦੇ ਨਾਲ ਹੀ ਜ਼ੀਰਕਪੁਰ ਡੈ ਢਕੋਲੀ ਖੇਤਰ ਦੇ ਵੱਡੀ ਗਿਣਤੀ ਲੋਕਾਂ ਨੇ ਇਸ ਹਮਲੇ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰਦਿਆਂ ਕੈਂਡਲ ਮਾਰਚ ਕੱਢਿਆ। ਬੁੱਧਵਾਰ ਸ਼ਾਮ ਨੂੰ ਢਕੋਲੀ ਦੀ ਹਰਮਿਟੇਜ ਸੁਸਾਇਟੀ ਦੇ ਅੱਗੇ ਵੱਡੀ ਗਿਣਤੀ ਲੋਕ ਇਕੱਤਰ ਹੋਏ ਜਿਨ੍ਹਾਂ ਨੇ ਹਮਲੇ ‘ਚ ਮਾਰੇ ਗਏ ਸੈਲਾਨੀਆਂ ਨੂੰ ਸ਼ਰਧਾਂਜਲੀ ਦੇਣ ਲਈ ਇੱਕ ਕੈਂਡਲ ਮਾਰਚ ਕੱਢਿਆ। ਇਸ ਮੌਕੇ ਵਸਨੀਕਾਂ ਨੇ ਕਿਹਾ ਕਿ ਇਸ ਕਾਇਰਾਨਾ ਹਮਲੇ ਪਿੱਛੇ ਪਾਕਿਸਤਾਨ ਦਾ ਹੱਥ ਹੈ ਅਤੇ ਸਰਕਾਰ ਨੂੰ ਗੁਆਂਢੀ ਦੇਸ਼ ਨੂੰ “ਅੱਤਵਾਦੀ ਸੰਗਠਨ” ਐਲਾਨਣਾ ਚਾਹੀਦਾ ਹੈ ਅਤੇ ਉਸ ਵਿਰੁੱਧ ਅੰਤਰਰਾਸ਼ਟਰੀ ਅਦਾਲਤ ‘ਚ ਕੇਸ ਦਾਇਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇੱਕ ਸਪੱਸ਼ਟ ਸੰਦੇਸ਼ ਦੇਣਾ ਪਵੇਗਾ ਕਿ ਅੱਤਵਾਦ ਦੀ ਕਾਰਵਾਈ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਉਨ੍ਹਾਂ ਕਿਹਾ ਕਿ ਅਮਰਨਾਥ ਯਾਤਰਾ ਜੁਲਾਈ ਮਹੀਨੇ ਤੋਂ ਸ਼ੁਰੂ ਹੋਣ ਜਾ ਰਹੀ ਹੈ। ਯਾਤਰਾ ਲਈ ਲੋਕ ਰਜਿਸਟਰੇਸ਼ਨ ਵੀ ਕਰਵਾ ਰਹੇ ਹਨ ਪਰ ਇਸ ਵਿਚਾਲੇ ਬੜੀ ਹੀ ਸੋਚੀ ਸਮਝੀ ਸਾਜਿਸ਼ ਤਹਿਤ ਅਮਰਨਾਥ ਯਾਤਰਾ ਦੇ ਸ਼ੁਰੂਆਤੀ ਪੜਾਅ ਪਹਿਲਗਾਮ ਨੇੜੇ ਚੁਣ-ਚੁਣ ਕੇ ਹਿੰਦੂ ਸੈਲਾਨੀਆਂ ‘ਤੇ ਕਾਇਰਾਨਾ ਹਮਲਾ ਕਰਵਾਇਆ ਗਿਆ ਹੈ।