मोटरसाइकिल चोरी की घटना सीसीटीवी कैमरे में कैद

ਮੋਟਰਸਾਈਕਲ ਚੋਰੀ ਦੀ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ
ਜ਼ੀਰਕਪੁਰ, 20 ਅਪ੍ਰੈਲ
ਐਤਵਾਰ ਸ਼ਾਮ ਨੂੰ ਪਟਿਆਲਾ ਰੋਡ ਦੇ ਨਜ਼ਦੀਕ ਸ਼ਿਵਾਲਿਕ ਵਿਚਾਰ ’ਚੋਂ ਮੋਟਰਸਾਈਕਲ ਚੋਰੀ ਹੋ ਗਿਆ। ਇਸ ਸਬੰਧੀ ਮੋਟਰਸਾਈਕਲ ਦੇ ਮਾਲਕ ਜੌਰਾ ਸਿੰਘ ਨੇ ਦੱਸਿਆ ਕਿ ਉਸ ਨੇ ਆਪਣਾ ਮੋਟਰਸਾਈਕਲ ਨੰਬਰ ਪੀ ਬੀ 39 ਡੀ 1013 ਇਕ ਸਰਿਆ ਸੀਮੈਂਟ ਸਟੋਰ ਦੀ ਦੁਕਾਨ ਅੱਗੇ ਖੜ੍ਹਾ ਕੀਤਾ ਅਤੇ ਜਦੋਂ ਉਸਨੇ ਵਾਪਸ ਆ ਕੇ ਦੇਖਿਆ ਤਾਂ ਉਸ ਦਾ ਮੋਟਰਸਾਈਕਲ ਉੱਥੋਂ ਗਾਇਬ ਸੀ। ਇਹ ਸਾਰੀ ਘਟਨਾ ਦੁਕਾਨ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਇਸ ਸਬੰਧੀ ਉਸ ਨੇ ਸਬੰਧਿਤ ਪੁਲਿਸ ਨੂੰ ਸੂਚਿਤ ਕਰ ਦਿੱਤਾ ਅਤੇ ਪੁਲਿਸ ਕੋਲੋਂ ਮੰਗ ਕੀਤੀ ਹੈ ਕਿ ਇਸ ਚੋਰ ਦੀ ਪਛਾਣ ਕਰਕੇ ਉਸ ਨੂੰ ਫੜ ਕੇ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
RAGA NEWS ZONE
Join Channel Now