एसएसपी मोहाली ने जीरकपुर थाना प्रमुख, मुंशी और एनएबी कोर्ट को निलंबित किया

0

ਐਸਐਸਪੀ ਮੁਹਾਲੀ ਵੱਲੋਂ ਜ਼ੀਰਕਪੁਰ ਥਾਣਾ ਮੁਖੀ, ਮੁਨਸ਼ੀ ਅਤੇ ਨੈਬ ਕੋਰਟ ਮੁਅੱਤਲ

-ਐਨਆਰਆਈ ਮਹਿਲਾ ਦੀ 156/3 ਸ਼ਿਕਾਇਤ ਤੇ ਕਾਰਵਾਈ ਨਾ ਕਰਨ ਤੇ ਕੀਤੀ ਗਈ ਕਾਰਵਾਈ

-ਇੰਸਪੈਕਟਰ ਗਗਨਦੀਪ ਸਿੰਘ ਐਸਐਚਓ ਜ਼ੀਰਕਪੁਰ ਤੈਨਾਤ

ਜ਼ੀਰਕਪੁਰ, 23 ਅਪਰੈਲ

ਐਸ.ਐਸ.ਪੀ. ਮੁਹਾਲੀ ਡਾ. ਦੀਪਕ ਪਾਰਿਕ ਵੱਲੋਂ ਜ਼ੀਰਕਪੁਰ ਥਾਣਾ ਮੁਖੀ ਜਸਕੰਵਲ ਸਿੰਘ ਸੇਖੋਂ, ਮੁਨਸ਼ੀ ਅਤੇ ਨੈਬ ਕੋਰਟ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕੀ ਉਨ੍ਹਾਂ ਦੀ ਥਾਂ ਇੰਸਪੈਕਟਰ ਗਗਨਦੀਪ ਸਿੰਘ ਨੂੰ ਐਸਐਚਓ ਜ਼ੀਰਕਪੁਰ ਤੈਨਾਤ ਕੀਤਾ ਗਿਆ ਹੈ। ਐਸ.ਐਸ.ਪੀ. ਮੁਹਾਲੀ ਡਾ. ਪਾਰਿਕ ਵੱਲੋਂ ਇਹ ਕਾਰਵਾਈ ਅਦਾਲਤ ਵੱਲੋਂ 156/3 ਤਹਿਤ ਮੰਗੀ ਗਈ ਰਿਪੋਰਟ ਤੇ ਕਾਰਵਾਈ ਨਾ ਕਰਨ ਤੇ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਐਸ.ਐਸ.ਪੀ. ਮੁਹਾਲੀ ਵੱਲੋਂ ਬੀਤੇ ਦਿਨੀਂ ਡੇਰਾਬੱਸੀ ਥਾਣਾ ਮੁਖੀ ਇੰਸਪੈਕਟਰ ਮਨਦੀਪ ਸਿੰਘ ਨੂੰ ਵੀ ਸਿਵਲ ਹਸਪਤਾਲ ਵਿੱਚ ਹੋਈ ਝੜਪ ਦੇ ਮਾਮਲੇ ਵਿੱਚ ਲਾਪ੍ਰਵਾਹੀ ਵਰਤਣ ਦੇ ਦੋਸ਼ ਹੇਠ ਮੁਅੱਤਲ ਕੀਤਾ ਗਿਆ ਸੀ। ਹਾਸਲ ਜਾਣਕਾਰੀ ਅਨੁਸਾਰ ਇਕ ਐਨ.ਆਰ.ਆਈ. ਮਹਿਲਾ ਲਾਇਕਾ ਮੱਕੜ ਵੱਲੋਂ ਉਸ ਨਾਲ ਫਲੈਟ ਦਿਵਾਉਣ ਦੇ ਨਾਂਅ ’ਤੇ ਕਰੀਬ ਪੰਜਾਹ ਲੱਖ ਰੁਪਏ ਦੀ ਠੱਗੀ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਵਾਉਣ ਲਈ 156/3 ਤਹਿਤ ਡੇਰਾਬੱਸੀ ਅਦਾਲਤ ਵਿੱਚ ਪਟੀਸ਼ਨ ਪਾਈ ਗਈ ਸੀ। ਅਦਾਲਤ ਵੱਲੋਂ ਮਾਮਲੇ ਦੀ ਜਾਂਚ ਲਈ ਜ਼ੀਰਕਪੁਰ ਥਾਣੇ ਨੂੰ ਭੇਜਿਆ ਗਿਆ ਸੀ। ਪਰ ਤੈਅ ਸਮੇਂ ਵਿੱਚ ਜ਼ੀਰਕਪੁਰ ਪੁਲੀਸ ਵੱਲੋਂ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ ਜਦਕਿ ਇਸ ਮਾਮਲੇ ਵਿੱਚ ਅਦਾਲਤ ਵੱਲੋਂ ਵਾਰ ਵਾਰ ਨੋਟਿਸ ਵੀ ਜਾਰੀ ਕੀਤੇ ਗਏ। ਇਸ ਨੂੰ ਲੈ ਕੇ ਸ਼ਿਕਾਇਤਕਰਤਾ ਔਰਤ ਵੱਲੋਂ ਹਾਈ ਕੋਰਟ ਦਾ ਦਰਵਾਜਾ ਖੜ੍ਹਕਾਇਆ ਗਿਆ। ਹਾਈ ਕੋਰਟ ਨੇ ਮਾਮਲੇ ਵਿੱਚ ਸਖ਼ਤ ਨੋਟਿਸ ਲੈਂਦਿਆਂ ਐਸ.ਐਸ.ਪੀ. ਮੁਹਾਲੀ ਨੂੰ ਪਾਰਟੀ ਬਣਾਉਂਦੇ ਹੋਏ ਪੁਲੀਸ ਦੀ ਇਸ ਲਾਪ੍ਰਵਾਹੀ ’ਤੇ ਕੀ ਕਾਰਵਾਈ ਕੀਤੀ ਗਈ ਬਾਰੇ ਸਵਾਲ ਕੀਤਾ। ਮਾਮਲੇ ’ਤੇ ਐਸ.ਐਸ.ਪੀ. ਮੁਹਾਲੀ ਵੱਲੋਂ ਥਾਣਾ ਮੁਖੀ ਜ਼ੀਰਕਪੁਰ ਜਸਕੰਵਲ ਸਿੰਘ ਸੇਖੋਂ, ਮੌਜੂਦਾ ਮੁਨਸ਼ੀ ਅਤੇ ਨੈਬ ਕੋਰਟ ਨੂੰ ਮੁਅੱਤਲ ਕਰ ਦਿੱਤਾ ਗਿਆ। ਉਨ੍ਹਾਂ ਦੀ ਥਾਂ ਫੇਜ਼ 11 ਦੇ ਥਾਣਾ ਮੁਖੀ ਗਗਨਦੀਪ ਸਿੰਘ ਨੂੰ ਨਵਾਂ ਥਾਣਾ ਮੁਖੀ ਲਾਇਆ ਗਿਆ। ਦੂਜੇ ਪਾਸੇ ਪੁਲਿਸ ਸੂਤਰਾਂ ਅਨੁਸਾਰ ਇਸ ਮਾਮਲੇ ਵਿੱਚ ਥਾਣਾ ਜ਼ੀਰਕਪੁਰ ਨੂੰ ਡੇਰਾਬੱਸੀ ਅਦਾਲਤ ਵੱਲੋਂ ਕੋਈ ਵੀ ਕਾਪੀ ਨਹੀਂ ਮਿਲੀ ਜਿਸਦਾ ਹਵਾਲਾ ਪੁਲੀਸ ਵੱਲੋਂ ਹਾਈ ਕੋਰਟ ਵਿੱਚ ਦਾਇਰ ਆਪਣੇ ਹਲਫ਼ਨਾਮੇ ਵਿੱਚ ਵੀ ਕੀਤਾ ਗਿਆ ਹੈ। ਅਦਾਲਤ ਦੀ ਕਾਪੀ ਨਾ ਮਿਲਣ ਪਿੱਛੇ ਜਾਂਚ ਕੀਤੀ ਜਾ ਰਹੀ ਹੈ ਕਿ ਕਿਸ ਦੇ ਲੈਵਲ ਤੇ ਲਾਪ੍ਰਵਾਹੀ ਰਹੀ। ਮਾਮਲੇ ਸੰਬਧੀ ਡੀ.ਐਸ.ਪੀ. ਜ਼ੀਰਕਪੁਰ ਜਸਪਿੰਦਰ ਸਿੰਘ ਗਿੱਲ ਨੇ ਥਾਣਾ ਮੁਖੀ ਸਣੇ ਹੋਰਨਾਂ ਨੂੰ ਮੁਅੱਤਲ ਕੀਤੇ ਜਾਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਮਾਮਲੇ ਵਿੱਚ ਲਾਪ੍ਰਵਾਹੀ ਕਿਉਂ ਵਰਤੀ ਗਈ।

RAGA NEWS ZONE Join Channel Now

Leave a Reply

Your email address will not be published. Required fields are marked *